ਪੰਜਾਬ ਦੇ ਮੰਤਰੀ ਹੁਣ ਰੋਜ਼ਾਨਾ ਕਰਨਗੇ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ, ਕੈਪਟਨ ਨੇ ਦਿੱਤੇ ਨਿਰਦੇਸ਼

ਚੰਡੀਗੜ੍ਹ, 20 ਅਗਸਤ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸਿਸਵਾਂ ਫਾਰਮ ਹਾਊਸ ਵਿਖੇ ਮੁਲਾਕਾਤ ਹੋਈ। ਇਸ ਮੌਕੇ ਨਵਜੋਤ ਸਿੱਧੂ ਨੇ ਕੈਪਟਨ ਪਾਸੋਂ ਰੋਜ਼ਾਨਾ ਪੰਜਾਬ ਦੇ ਕੈਬਨਿਟ ਮੰਤਰੀਆਂ ਦੀ ਹਰ ਰੋਜ਼ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਦੀ ਮੰਗ ਕੀਤੀ ਤਾਂ ਜੋ ਵਰਕਰਾਂ ਦੀਆਂ ਮੁਸ਼ਕਿਲਾਂ ਸੁਣਕੇ ਉਨ੍ਹਾਂ ਦਾ ਹੱਲ ਹੋ ਸਕੇ। ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਾਨਾ ਮੰਤਰੀਆਂ ਨੂੰ ਵਰਕਰਾਂ ਨਾਲ ਮੁਲਾਕਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਮੰਤਰੀ ਰੋਜ਼ਾਨਾ 11 ਵਜੇ ਤੋਂ 2 ਵਜੇ ਤੱਕ ਚੰਡੀਗੜ੍ਹ ਸਥਿਤ ਕਾਂਗਰਸ ਭਵਨ ‘ਚ ਰਹਿਣਗੇ ਅਤੇ ਵਰਕਰਾਂ ਨਾਲ ਮੁਲਾਕਾਤ ਕਰਨਗੇ। ਨਵਜੋਤ ਸਿੱਧੂ ਨੇ ਟਵੀਟ ਕਰਕੇ ਕੈਪਟਨ ਨਾਲ ਮੁਲਾਕਾਤ ਨੂੰ ਸਕਰਾਤਮਕ ਦੱਸਿਆ ਹੈ।

Leave a Reply

Your email address will not be published. Required fields are marked *