ਕੈਪਟਨ ਤੇ ਸਿੱਧੂ 10 ਮੈਂਬਰੀ ਰਣਨੀਤਿਕ ਨੀਤੀ ਸਮੂਹ ਕਾਇਮ ਕਰਨ ਲਈ ਹੋਏ ਸਹਿਮਤ

ਚੰਡੀਗੜ੍ਹ, 20 ਅਗਸਤ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੱਤਾਧਾਰੀ ਪਾਰਟੀ ਅਤੇ ਰਾਜ ਸਰਕਾਰ ਵਿਚਕਾਰ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ 10 ਮੈਂਬਰੀ ਰਣਨੀਤਿਕ ਨੀਤੀ ਸਮੂਹ ਕਾਇਮ ਕਰਨ ‘ਤੇ ਸਹਿਮਤੀ ਜਤਾਈ ਹੈ। ਇਸ ਸਮੂਹ ਦੀ ਪ੍ਰਧਾਨਗੀ ਮੁੱਖ ਮੰਤਰੀ ਕਰਨਗੇ ਜਦਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮੋਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਸੁਰੱਖਿਆ ਮੰਤਰੀ ਅਰੁਣਾ ਚੌਧਰੀ, ਨਵਜੋਤ ਸਿੰਘ ਸਿੱਧੂ ਅਤੇ ਪਾਰਟੀ ਦੇ ਚਾਰ ਵਰਕਿੰਗ ਪ੍ਰਧਾਨਾਂ ਕੁਲਜੀਤ ਸਿੰਘ ਨਾਗਰਾ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜੀਆਂ ਅਤੇ ਪਵਨ ਗੋਇਲ ਤੇ ਪਰਗਟ ਸਿੰਘ ਤੋਂ ਇਲਾਵਾ ਇਸ ਸਮੂਹ ਦੇ ਮੈਂਬਰ ਹੋਣਗੇ।

Leave a Reply

Your email address will not be published. Required fields are marked *