ਜਲੰਧਰ, 20 ਅਗਸਤ – ਵੱਡੀ ਤੇ ਅਹਿਮ ਖਬਰ ਜਲੰਧਰ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਦੇ ਭਰਾ ਭਾਈ ਜਸਵੀਰ ਸਿੰਘ ਰੋਡੇ ਦੇ ਘਰ ਵਿੱਚ NIA ਅਤੇ ਪੰਜਾਬ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਟੀਮ ਨੇ ਭਾਈ ਜਸਵੀਰ ਸਿੰਘ ਰੋਡੇ ਦੀ ਸਿਹਤ ਖਰਾਬ ਹੋਣ ਦੇ ਚੱਲਦਿਆ ਉਨ੍ਹਾਂ ਦੇ ਬੇਟੇ ਗੁਰਮੁਖ ਸਿੰਘ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਹਾਲਾਂਕਿ ਇਸ ਮਾਮਲੇ ਦੀ ਅਧਿਕਾਰਿਤ ਪੁਸ਼ਟੀ ਨਹੀਂ ਹੋਈ ਹੈ।ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦੇ ਘਰੋਂ ਵਿਸਫੋਟਕ ਸਮਗਰੀ ਵੀ ਬਰਾਮਦ ਹੋਈ ਹੈ। ਉਧਰ ਇਸ ਮਾਮਲੇ ਤੋਂ ਬਾਅਦ ਭਾਈ ਜਸਬੀਰ ਸਿੰਘ ਰੋਡੇ ਨੇ ਕਿਹਾ ਕਿ ਉਨ੍ਹਾਂ ਦੇ ਘਰੋਂ ਕੋਈ ਵਿਸਫੌਟਕ ਸਮਗਰੀ ਬਰਾਮਦ ਨਹੀਂ ਹੋਈ ਹੈ।