ਦੇਹਰਾਦੂਨ, 24 ਅਪ੍ਰੈਲ – ਉੱਤਰਾਖੰਡ ਦੀ ਨੀਤੀ ਘਾਟੀ ‘ਚ ਗਲੇਸ਼ੀਅਰ ਫਟਣ ਕਾਰਨ 8 ਲੋਕਾਂ ਦੀ ਮੌਤ ਹੋ ਗਈ।ਰਾਹਤ ਤੇ ਬਚਾਅ ਕਾਰਜ ਜਾਰੀ ਹਨ ਤੇ ਹੁਣ ਤੱਕ 384 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ ਜਿਨ੍ਹਾਂ ‘ਚੋਂ 6 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਦੀ ਪੁਸ਼ਟੀ ਉੱਤਰਾਖੰਡ ਦੇ ਮੁੱਖ ਮੰਤਰੀ ਨੇ ਕੀਤੀ ਜਦਕਿ ਭਾਰਤੀ ਫੌਜ਼ ਵੱਲੋਂ ਵੀ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।