ਫਗਵਾੜਾ, 24 ਅਪ੍ਰੈਲ (ਰਮਨਦੀਪ) – ਫਗਵਾੜਾ ਨਜ਼ਦੀਕ ਪਿੰਡ ਰਾਮਗੜ੍ਹ ਵਿਖੇ ਪੁਰਾਣੀ ਰੰਜਸ਼ ਦੇ ਚੱਲਦਿਆ ਚੱਲੀ ਗੋਲੀ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ ਰਾਮ ਲੁਭਾਇਆ ਵਜੋ ਹੋਈ ਹੈ। ਇਸ ਸਬੰਧੀ ਐੱਸ.ਪੀ ਫਗਵਾੜਾ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਨੂੰ ਲੈ ਕੇ 2 ਵਿਅਕਤੀਆ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਜਿਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।