ਨਵੀਂ ਦਿੱਲੀ, 21 ਅਗਸਤ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 34,457 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 36,347 ਠੀਕ ਹੋਏ ਹਨ ਤੇ 375 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,23,93,286 , ਠੀਕ ਹੋਣ ਵਾਲਿਆਂ ਦੀ ਗਿਣਤੀ 3,15,97,982, ਮਰਨ ਵਾਲਿਆਂ ਦੀ ਗਿਣਤੀ 4,33, 964 ਹੋ ਚੁੱਕੀ ਹੈ ਤੇ ਐਕਟਿਵ ਮਾਮਲਿਆਂ ਦੀ ਗਿਣਤੀ 3,61,340 ਹੈ ਜੋ ਕਿ ਪਿਛਲੇ 151 ਦਿਨਾਂ ‘ਚ ਸਭ ਤੋਂ ਘੱਟ ਹਨ। ਇਸ ਤੋਂ ਇਲਾਵਾ 57.61 ਕਰੋੜ ਵੈਕਸੀਨੇਸ਼ਨ ਹੋ ਚੁੱਕੀ ਹੈ।