ਸ਼ਹੀਦ ਲਵਪ੍ਰੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਵੇਗੀ ਪੰਜਾਬ ਸਰਕਾਰ

ਚੰਡੀਗੜ੍ਹ, 21 ਅਗਸਤ – ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਪੈਟਰੋਲਿੰਗ ਦੌਰਾਨ ਡੂੰਘੀ ਖੱਡ ‘ਚ ਡਿੱਗ ਕੇ ਸ਼ਹੀਦ ਹੋਏ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਮਾੜੀ ਟਾਂਡਾ ਦੇ 23 ਸਾਲਾਂ ਜਵਾਨ ਲਵਪ੍ਰੀਤ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ 50 ਲੱਖ ਰੁਪਏ ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।16 ਰਾਸ਼ਟਰੀ ਰਾਈਫਲਸ ਦਾ ਜਵਾਨ ਲਵਪ੍ਰੀਤ ਸਿੰਘ ਪੁੰਛ ਜ਼ਿਲ੍ਹੇ ‘ਚ ਅੱਤਵਾਦੀਆਂ ਦੇ ਸਰਚ ਅਭਿਆਨ ‘ਤੇ ਪੈਟਰੋਲਿੰਗ ਦੌਰਾਨ ਪੈਰ ਫਿਸਲਣ ਕਾਰਨ ਡੂੰਘੀ ਖੱਡ ‘ਚ ਡਿੱਗ ਕੇ ਵੀਰਗਤੀ ਪ੍ਰਾਪਤ ਕਰ ਗਿਆ ਸੀ।

Leave a Reply

Your email address will not be published. Required fields are marked *