ਚੰਡੀਗੜ੍ਹ, 21 ਅਗਸਤ – ਗੰਨੇ ਦੇ ਬਕਾਏ ਅਤੇ ਗੰਨੇ ਦੇ ਮੁੱਲ ‘ਚ ਵਾਧੇ ਦੀ ਮੰਗ ਨੂੰ ਲੈ ਕੇ ਜਲੰਧਰ ਦੇ ਧੰਨੋਵਾਲੀ ਫਾਟਕ ‘ਤੇ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ਅਤੇ ਰੇਲਵੇ ਟਰੈਕ ਜਾਮ ਕਰੀ ਬੈਠੇ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਗੱਲਬਾਤ ਦਾ ਸੱਦਾ ਦਿੱਤਾ ਹੈ। ਕੱਲ੍ਹ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਹੋਵੇਗੀ।ਓਧਰ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਜੇਕਰ ਗੱਲਬਾਤ ਦਾ ਕੋਈ ਸਿੱਟਾ ਨਾ ਨਿਕਲਿਆ ਤਾਂ ਮੰਗਲਵਾਰ ਤੋਂ ਪੰਜਾਬ ਬੰਦ ਕੀਤਾ ਜਾਵੇਗਾ।