ਚੰਡੀਗੜ੍ਹ, 21 ਅਗਸਤ – ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੇ ਫੈਸਲੇ ਖਿਲਾਫ ਵਿਜੀਲੈਂਸ ਵੱਲੋਂ ਹਾਈਕੋਰਟ ‘ਚ recall petiton ਦਿੱਤੀ ਜਾਵੇਗੀ। ਵਿਜੀਲੈਂਸ ਵੱਲੋਂ ਸੁਮੇਧ ਸੈਣੀ ਨੂੰ ਕੋਠੀ ਵਿਵਾਦ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਤੋਂ ਬਾਅਦ ਹਾਈਕੋਰਟ ਨੇ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਨੂੰ ਰੱਦ ਕਰਦੇ ਹੋਏ ਉਸ ਨੂੰ ਰਿਹਾਅ ਕਰਨ ਦੇ ਆਦੇਸ਼ ਦਿੱਤੇ ਸਨ।