ਜਲੰਧਰ, 21 ਅਗਸਤ :- ਜਲੰਧਰ ਫਗਵਾੜਾ ਨੈਸ਼ਨਲ ਹਾਈਵੇ ਉੱਪਰ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਗਏ ਧਰਨੇ ਤੋਂ ਕੁਝ ਘੰਟਿਆਂ ਲਈ ਰੱਖੜੀ ਤੇ ਆਉਣ ਜਾਣ ਵਾਲੇ ਲੋਕਾਂ ਲਈ ਛੋਟੇ ਵਾਹਨਾਂ ਨੂੰ ਜਾਣ ਦੀ ਇਜਾਜ਼ਤ ਹੋਵੇਗੀ ਇਸ ਸਬੰਧੀ ਬੋਲਦਿਆਂ ਬੀਕੇਯੂ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਰੱਖੜੀ ਦੇ ਤਿਉਹਾਰ ਨੂੰ ਦੇਖਦਿਆਂ ਇਹ ਛੂਟ ਦਿੱਤੀ ਗਈ ਹੈ ਉਨ੍ਹਾਂ ਕਿਹਾ ਕਿ ਜਦ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ ਉਦੋਂ ਤੱਕ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ ਉਨ੍ਹਾਂ ਕਿਹਾ ਕਿ ਸਰਕਾਰ ਜਲਦੀ ਤੋਂ ਜਲਦੀ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਲਵੇ ਤਾਂ ਕਿ ਉਨ੍ਹਾਂ ਨੂੰ ਹੋਰ ਕੋਈ ਵੱਡਾ ਕਦਮ ਨਾ ਉਠਾਉਣਾ ਪਵੇ