ਚੰਡੀਗੜ੍ਹ, 22 ਅਗਸਤ – ਗੰਨੇ ਦੀਆਂ ਕੀਮਤਾਂ ਨੂੰ ਲੈ ਕੇ ਗੰਨਾ ਕਿਸਾਨਾਂ ਦੀ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਮੀਟਿੰਗ ਦੌਰਾਨ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਸਹਿਮਤੀ ਬਣੀ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਰਕਾਰ ਵੱਲੋਂ 1 ਸਤੰਬਰ ਤੱਕ 45 ਕਰੋੜ ਦੇਣ ਦਾ ਆਸ਼ਵਾਸਨ ਦਿੱਤਾ। ਇਸ ਤੋਂ ਇਲਾਵਾ ਗੰਨੇ ਦੇ ਸਮਰਥਨ ਮੁੱਲ ਨੂੰ ਲੈ ਕੇ ਸਹਿਮਤੀ ਨਹੀਂ ਬਣੀ। ਕੱਲ੍ਹ ਜਲੰਧਰ ‘ਚ ਕਿਸਾਨਾਂ ਦੀ ਫਿਰ ਮੀਟਿੰਗ ਹੋਵੇਗੀ।ਫਿਲਹਾਲ ਗੰਨਾ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।