ਲੋਕ ਇਨਸਾਫ ਪਾਰਟੀ ਦੇ ਫਗਵਾੜਾ ਤੋ ਸੀਨੀਅਰ ਨੇਤਾ ਜਰਨੈਲ ਨੰਗਲ ਵੱਲੋਂ ਪੰਜਾਬ ਸਰਕਾਰ ਵੱਲੋਂ ਐਲਾਨੇ ਗਏ ਸਰਕਾਰੀ ਸਮਾਰਟ ਸਕੂਲਾਂ ਦੀ ਪੋਲ ਖੋਲ ਮੁਹਿਮ ਸ਼ੁਰੂ ਕੀਤੀ ਗਈ ਹੈ ਇਸ ਸਬੰਧੀ ਜਰਨੈਲ ਨੰਗਲ ਅਤੇ ਉਨਾਂ ਦੇ ਸਾਥੀਆਂ ਦਾ ਵਫਦ ਤਹਿਸੀਲਦਾਰ ਫਗਵਾੜਾ ਹਰਕਮਲ ਸਿੰਘ ਰੰਧਾਵਾ ਨੂੰ ਮਿਲਿਆ। ਇਸ ਮੋਕੇ ਸਮੂਹ ਅਹੁਦੇਦਾਰਾਂ ਨੇ ਸਰਕਾਰ ਦੇ ਨਾਂਮ ਤੇ ਇੱਕ ਮੰਗ ਪੱਤਰ ਭੇਟ ਕੀਤਾ। ਇਸ ਦੋਰਾਨ ਜਰਨੈਲ ਨੰਗਲ ਨੇ ਦੱਸਿਆ ਕਿ ਉਨਾਂ ਵੱਲੋਂ ਹੁਣ ਤੱਕ 32 ਸਰਕਾਰੀ ਸਕੂਲਾਂ ਦੀ ਰਿਪੋਰਟ ਮੰਗ ਪੱਤਰ ਰਾਹੀ ਸਰਕਾਰ ਤੱਕ ਪਹੁੰਚਾ ਦਿੱਤੀ ਗਈ ਹੈ। ਜਦ ਕਿ 15 ਦਿਨਾਂ ਦੇ ਅੰਦਰ ਅੰਦਰ ਬਾਕੀ ਸਰਕਾਰੀ ਸਕੂਲਾਂ ਦੀ ਰਿਪੋਰਟ ਤਿਆਰ ਕਰਕੇ ਸਰਕਾਰ ਤੱਕ ਭੇਜੀ ਜਾਵੇਗੀ। ਉਨਾਂ ਕਿਹਾ ਕਿ ਇੱਕ ਪਾਸੇ ਤਾਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿੱਚ ਵਿੱਦਿਆ ਦਾ ਮਿਆਰ ਉੱਚਾ ਚੁੱਕਣ ਦੀ ਗੱਲ ਆਖ ਰਹੇ ਹਨ ਜਦ ਕਿ ਦੂਸਰੇ ਪਾਸੇ ਸਰਕਾਰ ਦੇ ਇਨਾਂ ਦਾਅਵਿਆ ਦੀ ਪੋਲ ਸਕੂਲ ਦੇ ਹਲਾਤਾ ਖੁਦ ਹੀ ਬਿਆਨ ਕਰ ਰਹੇ ਹਨ। ਉਨਾਂ ਕਿਹਾ ਕਿ ਹੁਣ ਤੱਕ ਜਿੰਨੇ ਵੀ ਸਰਕਾਰੀ ਸਕੂਲਾਂ ਦਾ ਸਰਵੇ ਕੀਤਾ ਗਿਆ ਹੈ ਉਨਾਂ ਸਕੂਲਾਂ ਵਿੱਚ ਟੀਚਰਾਂ ਦੀਆਂ ਕਾਫੀ ਪੋਸਟਾਂ ਖਾਲੀ ਹਨ ਜਿਸ ਨੂੰ ਸਰਕਾਰ ਵੱਲੋਂ ਅਜੇ ਤੱਕ ਨਹੀ ਭਰਿਆ ਗਿਆ। ਜਿਸ ਨਾਲ ਬੱਚਿਆਂ ਦੀ ਪੜਾਈ ਦਾ ਨੁਕਸਾਨ ਹੋ ਰਿਹਾ ਹੈ। ਉਨਾਂ ਮੰਗ ਕੀਤੀ ਕਿ ਬੱਚਿਆਂ ਦੇ ਭਵਿੱਖ ਨੂੰ ਦੇਖਦੇ ਹੋਏ ਇਨਾਂ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇ।