ਜਲੰਧਰ, 24 ਅਗਸਤ – ਨਕੋਦਰ ਦੇ ਇੱਕ ਪ੍ਰਸਿੱਧ ਡੇਰੇ ‘ਤੇ ਪ੍ਰੋਗਰਾਮ ਦੌਰਾਨ ਗੁਰਦਾਸ ਮਾਨ ਡੇਰੇ ਦੇ ਸਾਂਈ ਜੀ ਨੂੰ ਸਿੱਖਾਂ ਦੇ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਕੁੱਲ ਦਾ ਅੰਸ਼ ਦੱਸ ਕੇ ਨਵੇਂ ਵਿਵਾਦ ਵਿੱਚ ਫਸ ਗਏ ਸਨ। ਇਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਖ ਭਾਈਚਾਰੇ ਅਤੇ ਸਿੱਖ ਜਥੇਬੰਦੀਆਂ ਨੇ ਗੁਰਦਾਸ ਮਾਨ ਦਾ ਵਿਰੋਧ ਕਰਦੇ ਹੋਏ ਪੁਲਿਸ ਪਾਸੋ ਗੁਰਦਾਸ ਮਾਨ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ ਅਤੇ ਗੁਰਦਾਸ ਮਾਨ ਨੂੰ ਸਿੱਖ ਜਗਤ ਤੋਂ ਮਾਫੀ ਮੰਗਣ ਲਈ ਕਿਹਾ ਸੀ। ਇਸ ਵਿਵਾਦ ਤੋਂ ਬਾਅਦ ਗੁਰਦਾਸ ਮਾਨ ਨੇ ਮਾਫੀ ਮੰਗਦੇ ਹੋਏ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਆਪਣੀ ਸਫਾਈ ਦਿੱਤੀ ਹੈ। ਆਪਣੀ ਪੋਸਟ ਵਿੱਚ ਗੁਰਦਾਸ ਮਾਨ ਨੇ ਕਿਹਾ ਕਿ ਆਪਣੇ ਗੁਰੂਆ ਦਾ ਅਪਮਾਨ ਕਰਨ ਬਾਰੇ ਮੈਂ ਕਦੇ ਵੀ ਨਹੀਂ ਸੋਚਿਆ ਤੇ ਗੁਰੂ ਸਾਹਿਬਾਨ ਦੀ ਤੁਲਨਾ ਕਿਸੇ ਨਾਲ ਨਹੀਂ ਕੀਤੀ ਜਾ ਸਕਦੀ। ਮੇਰੀ ਪੋਸਟ ਨਾਲ ਜੇ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਹੱਥ ਜੋੜ ਕੇ ਮਾਫੀ ਮੰਗਦਾ ਹਾਂ।