ਫਗਵਾੜਾ, 24 ਅਗਸਤ (ਰਮਨਦੀਪ) – ਪੰਜਾਬ ਯੰਗ ਪੀਸ ਕੌਸਲ ਫਗਵਾੜਾ ਵੱਲੋਂ ਫਗਵਾੜਾ ਪੁਲਿਸ ਦੇ ਸਹਿਯੋਗ ਨਾਲ ਡੀ.ਐੱਸ.ਪੀ ਦਫਤਰ, ਥਾਣਾ ਸਦਰ ਅਤੇ ਸੀ.ਆਈ.ਏ ਵਿਖੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆ ਥਾਣਾ ਸਦਰ ਦੇ ਬਾਹਰ ਬਣਾਏ ਗਏ ਬਾਬੇ ਨਾਨਕ ਦਾ ਪਿਆਉ ਅਤੇ ਪਬਲਿਕ ਰੈਸਟ ਰੂਮ ਦਾ ਉਦਘਾਟਨ ਐੱਸ.ਐੱਸ.ਪੀ ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਉਨਾਂ ਨਾਲ ਐੱਸ.ਪੀ ਫਗਵਾੜਾ ਸਰਬਜੀਤ ਸਿੰਘ ਬਾਹੀਆ, ਡੀ.ਐੱਸ.ਪੀ ਪਰਮਜੀਤ ਸਿੰਘ ਤੇ ਅੰਡਰ ਟ੍ਰੈਨਿੰਗ ਡੀ.ਐੱਸ.ਪੀ ਬਵਨਦੀਪ ਸਿੰਘ ਤੋਂ ਇਲਾਵਾ ਕੌਸਲ ਦੇ ਪ੍ਰਧਾਨ ਅਤੇ ਹੋਰ ਮੈਂਬਰ ਵੀ ਮਜੌੂਦ ਸਨ। ਉਦਘਾਟਨ ਤੋਂ ਪਹਿਲਾ ਐੱਸ.ਐੱਸ.ਪੀ ਕਪੂਰਥਲਾ ਅਤੇ ਐੱਸ.ਪੀ ਫਗਵਾੜਾ ਵੱਲੋਂ ਰੈਸਟ ਰੂਮ ਦੇ ਬਾਹਰ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਬੂਟੇ ਵੀ ਲਗਾਏ ਗਏ। ਇਸ ਮੌਕੇ ‘ਤੇ ਗੱਲਬਾਤ ਕਰਦਿਆ ਐੱਸ.ਐੱਸ.ਪੀ ਕਪੂਰਥਲਾ ਹਰਕਮਲ ਪ੍ਰੀਤ ਸਿੰਘ ਖੱਖ ਨੇ ਜਿੱਥੇ ਕੌਸਲ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਉਥੇ ਹੀ ਉਨਾਂ ਸਮੂਹ ਕੌਸਲ ਦੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨਾਂ ਨੇ ਪੁਲਿਸ ਦੇ ਕੰਮ ਨੂੰ ਆਪਣਾ ਸਮਝਦੇ ਹੋਏ ਥਾਣਾ ਸਦਰ ਜਾਂ ਡੀ.ਐੱਸ.ਪੀ ਦਫਤਰ ਵਿਖੇ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਇਹ ਨੇਕ ਕੰਮ ਕੀਤਾ ਹੈ। ਉਨਾਂ ਕਿਹਾ ਕਿ ਇਸ ਰੈਸਟ ਰੂਮ ਦੇ ਬਨਣ ਨਾਲ ਲੋਕਾਂ ਨੂੰ ਜਿੱਥੇ ਗਰਮੀ ਤੋਂ ਨਿਜਾਤ ਮਿਲੇਗੀ ਉਥੇ ਹੀ ਬਰਸਾਤ ਦੇ ਮੌਸਮ ਵਿੱਚ ਵੀ ਲੋਕ ਇਸ ਰੈਸਟ ਰੂਮ ਵਿੱਚ ਬੈਠ ਕੇ ਰਾਹਤ ਮਹਿਸੂਸ ਕਰਨਗੇ।ਓਧਰ ਕੌਂਸਲ ਦੇ ਪ੍ਰਧਾਨ ਅਸ਼ਵਨੀ ਸ਼ਰਮਾਂ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੀ ਇਹ ਕਾਰਜ ਕੀਤਾ ਗਿਆ ਹੈ ਤੇ ਆਉਣ ਵਾਲੇ ਸਮੇਂ ਵਿੱਚ ਕੌਂਸਲ ਵੱਲੋ ਇਸ ਤਰਾਂ ਦੇ ਕਾਰਜ ਜਾਰੀ ਰੱਖੇ ਜਾਣਗੇ ਤਾਂ ਜੋ ਲੋਕਾਂ ਦਾ ਭਲਾ ਹੋ ਸਕੇ।