ਪੰਜਾਬ ਵਿਚ ਸ਼ਾਮ 7.30 ਤੋਂ ਲੈ ਕੇ ਸਵੇਰੇ 5 ਵਜੇ ਤੱਕ ਮਾਈਨਿੰਗ ਉੱਪਰ ਰੋਕ

ਚੰਡੀਗੜ੍ਹ, 24 ਅਪ੍ਰੈਲ – ਪੰਜਾਬ ਵਿਚ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ ਸਖਤ ਹੋ ਗਈ ਹੈ। ਸ਼ਾਮ 7.30 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਮਾਈਨਿੰਗ ਉੱਪਰ ਰੋਕ ਲਗਾ ਦਿੱਤੀ ਗਈ ਹੈ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ ਗਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਡੀ.ਜੀ.ਪੀ ਅਤੇ ਈ.ਡੀ (ਮਾਈਨਿੰਗ) ਨੂੰ ਮਾਈਨਿੰਗ ਕਾਨੂੰਨ ਤੋੜਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ।

Leave a Reply

Your email address will not be published. Required fields are marked *