ਚੰਡੀਗੜ੍ਹ, 24 ਅਗਸਤ – ਪੰਜਾਬ ਕਾਂਗਰਸ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਬਗਾਵਤ ਤੇਜ ਹੋ ਗਈ ਹੈ। ਕੈਬਨਿਟ ਮੰਤਰੀ ਪੰਜਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ 30 ਤੋਂ ਵੱਧ ਵਿਧਾਇਕਾਂ ਦੀ ਮੀਟਿੰਗ ਤੋਂ ਬਾਅਦ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਮਿਲੇ ਹੋਏ ਹਨ।ਇਸ ਬਾਰੇ ਅਸੀ ਹਾਈਕਮਾਨ ਨੂੰ ਜਗਾਉਣ ਜਾ ਰਹੇ ਹਨ। ਹਾਈਕਮਾਨ ਨੇ ਜੇ ਸਾਡੀ ਨਾ ਸੁਣੀ ਤਾਂ ਅਸੀਂ ਅਗਲਾ ਫੈਸਲਾ ਲਵਾਂਗੇ।ਉਨ੍ਹਾਂ ਕਿਹਾ ਕਿ ਸਾਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਚਿਹਰਾ ਨਹੀਂ ਚਾਹੀਦਾ।