ਦਿੱਲੀ ਮੋਰਚੇ ਨੂੰ ਹੋਰ ਤੇਜ ਕਰਨ, 28 ਸਤੰਬਰ ਤੋਂ ਡੀਸੀ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਤਿਆਰੀ ਸਬੰਧੀ ਪਿੰਡਾਂ ਵਿੱਚ ਲਾਮਬੰਦੀ ਤੇਜ

ਅੰਮ੍ਰਿਤਸਰ, 24 ਅਗਸਤ – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਸਕੱਤਰ ਸਿੰਘ ਕੋਟਲਾ,ਗੁਰਲਾਲ ਸਿੰਘ ਮਾਨ,ਬਾਜ ਸਿੰਘ ਸਾਰੰਗੜਾ,ਡਾ: ਕੰਵਰਦਲੀਪ ਸਿੰਘ ਦੀ ਅਗਵਾਈ ਹੇਠ ਅੱਜ ਜਿਲ੍ਹਾ ਅੰਮ੍ਰਿਤਸਰ ਦੇ ਜੋਨ ਬਾਬਾ ਨੋਧ ਸਿੰਘ ਜੀ,ਜੋਨ ਰਾਮਤੀਰਥ,ਜੋਨ ਚੋਗਾਵਾਂ,ਜੋਨ ਮਜੀਠਾ ਦੇ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ 5 ਸਤੰਬਰ ਨੂੰ ਦਿੱਲੀ ਮੋਰਚੇ ਵਿਚ ਜੱਥਾ ਭੇਜਣ,28 ਸਤੰਬਰ ਤੋਂ ਪੰਜਾਬ ਦੇ ਡੀਸੀ ਦਫਤਰਾਂ ਅੱਗੇ ਲੱਗਣ ਵਾਲੇ ਪੱਕੇ ਧਰਨਿਆਂ ਸਬੰਧੀ ਤਿਆਰੀ ਕਰਵਾਈ ਗਈ।ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪਿਛਲੇ ਲਗਭਗ 9 ਮਹੀਨਿਆਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ,ਮਜਦੂਰਾਂ ਤੇ ਆਮ ਲੋਕਾਂ ਦੀ ਆਵਾਜ਼ ਨਾਂ ਸੁਣ ਕੇ ਅੜੀਅਲ ਵਤੀਰਾ ਅਪਣਾ ਕੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਖੜੀ ਹੈ।ਪਰ ਦੇਸ਼ ਦੇ ਕਿਸਾਨ ਮਜ਼ਦੂਰ ਇਹਨਾਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਏ ਬਗੈਰ ਅੰਦੋਲਨ ਖ਼ਤਮ ਨਹੀਂ ਕਰਨਗੇ।ਜਥੇਬੰਦੀ ਵੱਲੋਂ ਇਸ ਅੰਦੋਲਨ ਨੂੰ ਹੋਰ ਤੇਜ ਕਰਨ ਲਈ ਜਿਲਾ ਆਗੂਆਂ ਤੇ ਜੋਨ ਆਗੂਆਂ ਦੀਆਂ ਡਿਊਟੀਆਂ ਲਗਾ ਕੇ ਪਿੰਡ ਪੱਧਰ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *