ਹਾਈਕਮਾਨ ਸਾਹਮਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਦਲੇ ਜਾਣ ਦੀ ਰੱਖੀ ਜਾਵੇਗੀ ਮੰਗ – ਚਰਨਜੀਤ ਚੰਨੀ

ਚੰਡੀਗੜ੍ਹ, 24 ਅਗਸਤ – ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ 30 ਤੋਂ ਵੱਧ ਵਿਧਾਇਕਾਂ ਅਤੇ ਮੰਤਰੀਆਂ ਦੀ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਰਣਨੀਤੀ ਘੜੀ ਗਈ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਨਾਲ ਕਈ ਵਾਅਦੇ ਕੀਤੇ ਗਏ ਸਨ ਜੋ ਪੂਰੇ ਨਹੀਂ ਹੋ ਰਹੇ ਹਨ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮਸਲੇ ਹੱਲ ਨਹੀਂ ਹੋਣੇ। ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਾਈਕਮਾਨ ਸਾਹਮਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਦਲੇ ਜਾਣ ਦੀ ਮੰਗ ਰੱਖੀ ਜਾਵੇਗੀ।

Leave a Reply

Your email address will not be published. Required fields are marked *