ਚੰਡੀਗੜ੍ਹ, 24 ਅਗਸਤ – ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ 30 ਤੋਂ ਵੱਧ ਵਿਧਾਇਕਾਂ ਅਤੇ ਮੰਤਰੀਆਂ ਦੀ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਚਿਹਰਾ ਹਾੲਕਮਾਨ ਤੈਅ ਕਰੇਗੀ ਤੇ ਇਸ ਨੂੰ ਲੈ ਕੇ ਅੱਜ ਰਾਤ ਹਾਈਕਮਾਨ ਨਾਲ ਮੁਲਾਕਾਤ ਹੋ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਮੰਤਰੀ ਪਦ ਦਾ ਕੋਈ ਲਾਲਚ ਨਹੀਂ ਹੈ।