ਚੰਡੀਗੜ੍ਹ, 24 ਅਗਸਤ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਣਜੀਤ ਸਿੰਘ ਹੱਤਿਆਕਾਂਡ ‘ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਦੇ ਫੈਸਲੇ ਉੱਪਰ ਰੋਕ ਲਗਾ ਦਿੱਤੀ ਹੈ ਜਿਸ ਵਿਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਦੋਸ਼ੀ ਹੈ। ਹਾਈਕੋਰਟ ਨੇ ਰਣਜੀਤ ਸਿੰਘ ਦੇ ਬੇਟੇ ਜਗਸੀਰ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਇਹ ਆਦੇਸ਼ ਦਿੱਤਾ। ਜਗਸੀਰ ਨੇ ਆਪਣੀ ਪਟੀਸ਼ਨ ਵਿਚ ਸੀ.ਬੀ.ਆਈ ਦੇ ਇੱਕ ਵਕੀਲ ਉੱਪਰ ਜੱਜ ਅਤੇ ਕੇਸ ਨੂੰ ਪ੍ਰਭਾਵਿਤ ਕਰਨ ਦਾ ਦੋਸ਼ ਲਗਾਇਆ ਸੀ।