ਚੰਡੀਗੜ੍ਹ, 24 ਅਗਸਤ – ਗੰਨਾ ਕਿਸਾਨਾਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਗੰਨੇ ਦਾ ਮੁੱਲ 35 ਰੁਪਏ ਪ੍ਰਤੀ ਕੁਇੰਟਲ ਵਧਾਉਣ ‘ਤੇ ਮੰਨ੍ਹ ਗਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਕਿਸਾਨਾਂ ਨੂੰ ਹੁਣ 360 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਮਿਲੇਗਾ। ਇਸ ਦੇ ਨਾਲ ਹੀ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਵੀ ਐਲਾਨ ਕਰ ਦਿੱਤਾ।