ਜਲੰਧਰ, 25 ਅਗਸਤ – ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਭਾਜਪਾ ਦੀ ਮੀਟਿੰਗ ਨੂੰ ਲੈ ਕੇ ਜਲੰਧਰ ਦੇ ਸਰਕਟ ਹਾਊਸ ਪਹੁੰਚੇ ਹੋਏ ਹਨ। ਇਸ ਦਾ ਪਤਾ ਚੱਲਦਿਆ ਹੀ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸਰਕਟ ਹਾਊਸ ਦੇ ਬਾਹਰ ਪਹੁੰਚ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਵੱਡੀ ਗਿਣਤੀ ‘ਚ ਤਾਇਨਾਤ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਕਿਸਾਨਾਂ ਨੂੰ ਸਰਕਟ ਹਾਊਸ ਦੇ ਬਾਹਰ ਰੋਕਿਆ ਹੋਇਆ ਹੈ।