ਦੇਹਰਾਦੂਨ, 25 ਅਗਸਤ – AICC ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਨੂੰ ਸਾਢੇ ਚਾਰ ਸਾਲ ਹੋ ਚੁੱਕੇ ਹਨ ਇਹ ਚੰਗੀ ਗੱਲ ਹੈ। ਪਰੰਤੂ ਅਜਿਹਾ ਕੀ ਹੋ ਗਿਆ, ਵੱਡੀ ਗਿਣਤੀ ਵਿਚ ਕਾਂਗਰਸੀ ਵਿਧਾਇਕ ਨਾਰਾਜ਼ ਕਿਉਂ ਹਨ? ਅਸੀਂ ਦੇਖਾਂਗੇ ਤੇ ਇਸ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਾਂਗੇ।ਦੱਸਣਯੋਗ ਹੈ ਕਿ ਬੀਤੇ ਦਿਨ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੇ ਘਰ ਮੀਟਿੰਗ ਦੌਰਾਨ ਵੱਡੀ ਗਿਣਤੀ ‘ਚ ਕਾਂਗਰਸੀ ਵਿਧਾਇਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖਿਲਾਫਤ ਕਰ ਚੁੱਕੇ ਹਨ ਤੇ ਕੁੱਝ ਵਿਧਾਇਕ ਅੱਜ ਹਰੀਸ਼ ਰਾਵਤ ਨਾਲ ਮੁਲਾਕਾਤ ਤੋਂ ਬਾਅਦ ਦਿੱਲੀ ਜਾ ਰਹੇ ਹਨ। ਓਧਰ ਕੈਪਟਨ ਧੜੇ ਦੇ ਮੰਤਰੀ ਵੀ ਨਵਜੋਤ ਸਿੱਧੂ ਦੇ ਸਲਾਹਕਾਰਾਂ ਨੂੰ ਹਟਾਉਣ ਦੀ ਮੰਗ ਹਾਈਕਮਾਨ ਕੋਲ ਕਰ ਚੁੱਕੇ ਹਨ।