ਜਥੇਦਾਰ ਸਰਵਣ ਸਿੰਘ ਕੁਲਾਰ ਨੂੰ ਸਦਮਾ, ਪਿਤਾ ਦਾ ਦੇਹਾਂਤ

ਫਗਵਾੜਾ, 25 ਅਗਸਤ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਰਵਨ ਸਿੰਘ ਕੁੁਲਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਏ ਪਿਤਾ ਜਥੇਦਾਰ ਬਲਦੇਵ ਸਿੰਘ ਕੁਲਾਰ ਦਾ 90 ਸਾਲ ਦੀ ਉਮਰ ਵਿਚ ਅਚਾਨਕ ਦੇਹਾਂਤ ਹੋ ਗਿਆ। ਜਥੇਦਾਰ ਬਲਦੇਵ ਸਿੰਘ ਕੁਲਾਰ ਦੇ ਦੇਹਾਂਤ ਦੀ ਖਬਰ ਸੁਣਦਿਆ ਹੀ ਜਿੱਥੇ ਵੱਖ ਵੱਖ ਸਿਆਸੀ, ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਨਾਲ ਸ਼ਹਿਰ ਦੇ ਪਤਵੰਤਿਆ ਨੇ ਜਥੇਦਾਰ ਸਰਵਨ ਸਿੰਘ ਕੁਲਾਰ ਨਾਲ ਦੁੱਖ ਸਾਝਾਂ ਕੀਤਾ ਉਥੇ ਹੀ ਉਨਾਂ ਕਿਹਾ ਕਿ ਜਥੇਦਾਰ ਬਲਦੇਵ ਸਿੰਘ ਕੁਲਾਰ ਦੇ ਦੇਹਾਂਤ ਨਾਲ ਪਰਿਵਾਰ ਨੂੰ ਕਦੀ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਜਥੇਦਾਰ ਬਲਦੇਵ ਸਿੰਘ ਕੁਲਾਰ ਦਾ ਅੰਤਿਮ ਸਸਕਾਰ ਕੱਲ੍ਹ 26 ਅਗਸਤ ਨੂੰ ਸਵੇਰੇ 11 ਵਜੇ ਪਿੰਡ ਚੱਕ ਪ੍ਰੇਮਾ ਵਿਖੇ ਹੋਵੇਗਾ।

Leave a Reply

Your email address will not be published. Required fields are marked *