ਲੰਡਨ, 25 ਅਗਸਤ – ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਲੀਡਸ ਦੇ ਮੈਦਾਨ ‘ਚ ਹੋਣ ਜਾ ਰਹੇ ਤੀਸਰੇ ਟੈਸਟ ਮੈਚ ਵਿਚ ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ। ਭਾਰਤੀ ਟੀਮ ਨੇ ਟੀਮ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ ਜਦਕਿ ਇੰਗਲੈਂਡ ਦੀ ਟੀਮ ਵੱਲੋਂ 2 ਬਦਲਾਅ ਕੀਤੇ ਗਏ ਹਨ।