ਜਲੰਧਰ, 25 ਅਗਸਤ – ਜਲੰਧਰ ਦੇ ਸਰਕਟ ਹਾਊਸ ਵਿਖੇ ਹੋਈ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਦੌਰਾਨ 2022 ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਕੀਤੀ ਬਿਆਨਬਾਜ਼ੀ ਦੀ ਉਹ ਸਖਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਨ। ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤੇ ਜਾਣ ‘ਤੇ ਬੋਲਦਿਆ ਉਨ੍ਹਾਂ ਕਿਹਾ ਕਿ ਕਿਸਾਨ ਗੈਰ ਸੰਵਿਧਾਨਿਕ ਤਰੀਕੇ ਨਾਲ ਭਾਜਪਾ ਆਗੂਆਂ ਦਾ ਵਿਰੋਧ ਕਰ ਰਹੇ ਹਨ।ਅਸ਼ਵਨੀ ਸ਼ਰਮਾ ਨੇ ਕਿਸਾਨਾਂ ਨੂੰ ਕਿਹਾ ਕਿ ਸ਼ਰਤਾਂ ਨਾਲ ਸ਼ਰਤਾਂ ਨਾਲ ਮੀਟਿੰਗ ਨਹੀਂ ਹੁੰਦੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਜਲਦ ਹੀ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਅੰਦੋਲਨ ਸ਼ੁਰੂ ਕਰਨ ਜਾ ਰਹੀ ਹੈ।