ਕਾਬੁਲ, 26 ਅਗਸਤ – ਅਫਗਾਨਿਸਤਾਨ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੂੰ ਬਾਹਰ ਕੱਢਿਆ ਜਾਣਾ ਜਾਰੀ ਹੈ। ਇਸ ਦੌਰਾਨ ਅਫਗਾਨਿਸਤਾਨ ਤੋਂ ਇੱਕ ਚਿੰਤਾਜਨਕ ਖਬਰ ਸਾਹਮਣੇ ਆਈ ਹੈ। ਆਸਟ੍ਰੇਲੀਆ ਨੇ ਅਫਗਾਨਿਸਤਾਨ ‘ਚ ਆਪਣੇ ਨਾਗਰਿਕਾਂ ਨੂੰ ਕਾਬੁਲ ਹਵਾਈ ਅੱਡੇ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ ਕਿਉਕਿ ਕਾਬੁਲ ਹਵਾਈ ਅੱਡੇ ‘ਤੇ ਅੱਤਵਾਦੀ ਹਮਲੇ ਦਾ ਖਦਸ਼ਾ ਵੱਧ ਗਿਆ ਹੈ। ਆਸਟ੍ਰੇਲੀਆ ਨੇ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਹਵਾਈ ਅੱਡੇ ਤੋਂ ਦੂਰ ਕਿਸੇ ਸੁਰੱਖਿਅਤ ਜਗ੍ਹਾ ‘ਤੇ ਚਲੇ ਜਾਣ। ਦੱਸ ਦਈਏ ਕਿ ਆਸਟ੍ਰੇਲੀਆ ਉਨ੍ਹਾਂ ਦੇਸ਼ਾਂ ਵਿਚ ਸ਼ਾਮਿਲ ਹੈ ਜੋ ਆਪਣੇ ਨਾਗਰਿਕਾਂ ਨੂੰ ਅਫਗਾਨਿਸਤਾਨ ਤੋਂ ਸੁਰੱਖਿਅਤ ਬਾਹਰ ਕੱਢਣ ਵਿਚ ਲੱਗਾ ਹੋਇਆ ਹੈ।