ਗੁਰਦਾਸਪੁਰ, 26 ਅਗਸਤ – ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੇਵਾ ਸਿੰਘ ਸੇਖਵਾ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੇਖਵਾਂ ਪਰਿਵਾਰ ਦਾ ਪੰਜਾਬ ਦੇ ਵਿਕਾਸ ‘ਚ ਵੱਡਾ ਯੋਗਦਾਨ ਹੈ ਤੇ ਸੇਵਾ ਸਿੰਘ ਸੇਖਵਾਂ ਸਾਡੇ ਲਈ ਕੰਮ ਕਰਦੇ ਹੋਏ ਸਾਡਾ ਮਾਰਗ ਦਰਸ਼ਨ ਕਰਦੇ ਰਹਿਣਗੇ।ਸਾਡਾ ਮਕਸਦ ਰਾਜਨੀਤੀ ‘ਚ ਸੁਧਾਰ ਕਰਨਾ ਹੈ। ਇਸ ਮੌਕੇ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਕੇਜਰੀਵਾਲ ਨੇ ਇੱਥੇ ਆ ਕੇ ਉਨ੍ਹਾਂ ਦਾ ਮਾਣ ਵਧਾਇਆ ਹੈ। ਉਨ੍ਹਾਂ ਦੀਆਂ 3 ਪੀੜੀਆਂ ਅਕਾਲੀ ਦਲ ਦੀ ਸੇਵਾ ਕਰਦੀਆ ਰਹੀਆ ਹਨ ਪਰ ਕਿਸੇ ਨੇ ਆ ਕੇ ਉਨ੍ਹਾਂ ਦਾ ਹਾਲ ਨਹੀਂ ਪੁੱਛਿਆ।