ਚੰਡੀਗੜ੍ਹ, 26 ਅਗਸਤ – ਬੇਰੁਜ਼ਗਾਰ ਨੌਜਵਾਨਾਂ ਦੇ ਹੁਨਰ ‘ਚ ਨਿਖਾਰ ਲਿਆਉਣ ਤੇ ਉਨ੍ਹਾਂ ਵਿਚ ਰੁਜ਼ਗਾਰ ਯੋਗਤਾ ਵਧਾਉਣ ਲਈ ਇੱਕ ਨਵੀਂ ਸਕੀਮ ‘ਮੇਰਾ ਕੰਮ, ਮੇਰਾ ਮਾਨ’ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਨੇ ਹਰੀ ਝੰਡੀ ਦੇ ਦਿੱਤੀ ਹੈ। ਇਸ ਦੇ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਸਿਖਲਾਈ ਦੌਰਾਨ 2500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। 90 ਕਰੋੜ ਰੁਪਏ ਦੀ ਲਾਗਤ ਨਾਲ 30000 ਲਾਭਪਾਤਰੀਆਂ ਦਾ ਟੀਚਾ ਇਸ ਪਾਇਲਟ ਪ੍ਰਾਜੈਕਟ ਤਹਿਤ ਪ੍ਰਸਤਾਵਿਤ ਕੀਤਾ ਗਿਆ ਹੈ।ਇਸ ਤੋਂ ਇਲਾਵਾ ਗ੍ਰਾਮ ਸੇਵਕਾਂ ਦੀ ਘੱਟੋ ਘੱਟ ਯੋਗਤਾ ਗ੍ਰੈਜ਼ੁਏਸ਼ਨ ਤੱਕ ਵਧਾਈ ਗਈ ਹੈ ਤਾਂ ਜੋ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਕਾਰਜਸ਼ੁਲਤਾ ਨੂੰ ਵਧਾਇਆ ਜਾ ਸਕੇ।