ਲੁਧਿਆਣਾ, 26 ਅਗਸਤ – ਨਸ਼ਾ ਤਸਕਰੀ ਖਿਲਾਫ ਵਿੱਢੀ ਗਈ ਮੁਹਿੰਮ ਐੱਸ.ਟੀ.ਐਫ ਲੁਧਿਆਣਾ ਰੇਂਜ ਨੇ 512 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੋਮਾਂਤਰੀ ਬਾਜ਼ਾਰ ਵਿਚ ਕੀਮਤ 2.50 ਕਰੋੜ ਰੁਪਏ ਬਣਦੀ ਹੈ।ਐੱਸ.ਟੀ.ਐਫ ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਹਿਚਾਣ ਸਾਹਿਲ ਕੰਡਾ ਵਜੋ ਹੋਈ ਹੈ ਜੋ ਕਿ ਲੁਧਿਆਣਾ ਦੇ ਨਿਊ ਚੰਦਨ ਨਗਰ ਦਾ ਰਹਿਣ ਵਾਲਾ ਹੈ। ਵਿਹਲਾ ਹੋਣ ਕਾਰਨ ਸਾਹਿਲ ਕੰਡਾ ਨਸ਼ਿਆ ਦੀ ਤਸਕਰੀ ਕਰਨ ਲੱਗ ਪਿਆ ਸੀ।