ਚੰਡੀਗੜ੍ਹ, 26 ਅਗਸਤ – ਖੇਡਾਂ ਵਿਚ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲਿਆ ਲਈ ਚੰਗੀ ਖਬਰ ਹੈ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਟੋਕੀਓ ਉਲੰਪਿਕਸ ‘ਚ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਕੈਬਨਿਟ ਨੇ ਖਿਡਾਰੀਆਂ ਦੀਆਂ ਉਪਲਬਧੀਆਂ ਨੂੰ ਮੁੱਖ ਰੱਖਦੇ ਹੋਏ ਨਿਯਮਾਂ ਵਿਚ ਸੋਧ ਕਰਨ ਦਾ ਫੈਸਲਾ ਕੀਤਾ ਹੈ।