ਕਾਬੁਲ, 27 ਅਗਸਤ – ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਵੀਰਵਾਰ ਨੂੰ ਹੋਏ ਧਮਾਕਿਆ ‘ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਮੀਡੀਆ ਰਿਪੋਰਟਾਂ ਅਨੁਸਾਰ ਕਾਬੁਲ ਹਵਾਈ ਅੱਡੇ ‘ਤੇ ਹੋਏ ਧਮਾਕਿਆ ‘ਚ 72 ਨਾਗਰਿਕਾਂ ਤੇ ਘੱਟੋ ਘੱਟ 13 ਅਮਰੀਕੀ ਸੈਨਿਕਾਂ ਦੀ ਮੌਤ ਹੋਈ ਹੈ। ਵੀਰਵਾਰ ਨੂੰ ਕਾਬੁਲ ਹਵਾਈ ਅੱਡੇ ‘ਤੇ ਹੋਏ ਧਮਾਕਿਆ ਤੋਂ ਬਾਅਦ ਇੱਕ ਸਮਾਚਾਰ ਏਜੰਸੀ ਨੇ ਤੀਸਰੇ ਧਮਾਕੇ ਦੀ ਖਬਰ ਦਿੱਤੀ ਹੈ।ਕਈ ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਕਾਬੁਲ ਵਿਚ ਹੋਰ ਵੀ ਧਮਾਕੇ ਹੋ ਸਕਦੇ ਹਨ। ਅੱਤਵਾਦੀ ਸੰਗਠਨ ISIS ਨੇ ਇਨ੍ਹਾਂ ਧਮਾਕਿਆ ਦੀ ਜ਼ਿੰਮੇਵਾਰੀ ਲਈ ਹੈ।ਜ਼ਿਕਰਯੋਗ ਹੈ ਕਿ ਅਮਰੀਕਾ, ਬ੍ਰਿਟੇਨ ਤੇ ਆਸਟ੍ਰੇਲੀਆ ਨੇ ਪਹਿਲਾਂ ਹੀ ਕਾਬੁਲ ਹਵਾਈ ਅੱਡੇ ‘ਤੇ ਵੱਡੇ ਅੱਤਵਾਦੀ ਹਮਲੇ ਦਾ ਖਦਸ਼ਾ ਜਤਾਉਂਦੇ ਹੋਏ ਆਪਣੇ ਨਾਗਰਿਕਾਂ ਨੂੰ ਕਾਬੁਲ ਹਵਾਈ ਅੱਡੇ ਤੋਂ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਸੀ।