ਨਵੀਂ ਦਿੱਲੀ, 27 ਅਗਸਤ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 44,658 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 32,988 ਠੀਕ ਹੋਏ ਹਨ ਤੇ 496 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,26,03,188, ਠੀਕ ਹੋਣ ਵਾਲਿਆਂ ਦੀ ਗਿਣਤੀ 3,18,21,428, ਮਰਨ ਵਾਲਿਆਂ ਦੀ ਗਿਣਤੀ 4,36,861 ਹੋ ਚੁੱਕੀ ਹੈ ਤੇ ਐਕਟਿਵ ਮਾਮਲਿਆਂ ਦੀ ਗਿਣਤੀ : 3,44,899 ਹੈ। ਇਸ ਤੋਂ ਇਲਾਵਾ 61,22,08,542 ਵੈਕਸੀਨੇਸ਼ਨ ਹੋ ਚੁੱਕੀ ਹੈ।