ਨਵੀਂ ਦਿੱਲੀ, 27 ਅਗਸਤ – ਫਿਲਮੀ ਅਦਾਕਾਰ ਅਤੇ ਸਮਾਜ ਸੇਵਕ ਸੋਨੂੰ ਸੂਦ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਸੋਨੂੰ ਸੂਦ ਨੂੰ ਦਿੱਲੀ ਸਰਕਾਰ ਦੇ ਪ੍ਰੋਗਰਾਮ ‘Desh Ke Mentors’ ਦਾ ਬ੍ਰਾਂਡ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ। ਸੋਨੂੰ ਸੂਦ ਨੇ ਕਿਹਾ ਕਿ ਅਸੀਂ ਰਾਜਨੀਤੀ ਨੂੰ ਲੈ ਕੇ ਕੋਈ ਗੱਲਬਾਤ ਨਹੀਂ ਕੀਤੀ। ਸੋਨੂੰ ਸੂਦ ਮੁਤਾਬਿਕ ਅੱਜ ਮੈਨੂੰ ਲੱਖਾਂ ਵਿਦਿਆਰਥੀਆਂ ਦੇ ਮਾਰਗ ਦਰਸ਼ਨ ਦਾ ਮੌਕਾ ਮਿਲਿਆ ਹੈ।ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ ਤੋਂ ਵੱਡੀ ਕੋਈ ਸੇਵਾ ਨਹੀਂ ਹੈ। ਮੈਨੂੰ ਪੂਰਾ ਯਕੀਨ ਹੈ ਕਿ ਅਸੀ ਇਕੱਠੇ ਅਜਿਹਾ ਕਰ ਸਕਦੇ ਹਾਂ ਤੇ ਅਸੀਂ ਕਰਾਂਗੇ।