ਚੰਡੀਗੜ੍ਹ, 27 ਅਗਸਤ – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਅਸਤੀਫਾ ਦੇ ਦਿੱਤਾ ਹੈ। ਵਿਵਾਦਿਤ ਬਿਆਨਬਾਜ਼ੀ ਦੇ ਚੱਲਦਿਆ ਨਵਜੋਤ ਸਿੰਘ ਸਿੱਧੂ ਉੱਪਰ ਆਪਣੇ ਸਲਾਹਕਾਰਾਂ ਨੂੰ ਹਟਾਉਣ ਦਾ ਦਬਾਅ ਕਾਫੀ ਵੱਧ ਗਿਆ ਸੀ, ਜਿਸ ਦੇ ਚੱਲਦਿਆ ਮਾਲਵਿੰਦਰ ਸਿੰਘ ਮਾਲੀ ਨੇ ਖੁਦ ਆਪਣਾ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਵਿਚ ਉਨ੍ਹਾਂ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਦੇ ਵਿਚਾਰਾਂ ਪ੍ਰਤੀ ਕੁੱਝ ਸਿਆਸਤਦਾਨਾਂ ਨੇ ਸਨਕੀ ਪ੍ਰਚਾਰ ਕੀਤਾ ਹੈ। ਇਸ ਪ੍ਰਸੰਗ ਵਿਚ ਜੇਕਰ ਉਨ੍ਹਾਂ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸ ਦੇ ਜ਼ਿੰਮੇਵਾਰ ਕੈਪਟਨ ਅਮਰਿੰਦਰ ਸਿੰਘ, ਵਿਜੇਇੰਦਰ ਸਿੰਗਲਾ, ਮਨੀਸ਼ ਤਿਵਾੜੀ, ਸੁਖਬੀਰ ਬਾਦਲ, ਬਿਕਰਮ ਮਜੀਠੀਆ, ਭਾਜਪਾ ਸਕੱਤਰ ਸੁਭਾਸ਼ ਵਰਮਾ ਅਤੇ ‘ਆਪ’ ਦੇ ਦਿੱਲੀ ਤੋਂ ਰਾਘਵ ਚੱਢਾ ਅਤੇ ਜਰਨੈਲ ਸਿੰਘ ਹੋਣਗੇ।