ਕਾਬੁਲ, 27 ਅਗਸਤ – ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਵੀਰਵਾਰ ਨੂੰ ਹੋਏ ਧਮਾਕਿਆ ‘ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 90 ਹੋ ਗਈ ਹੈ ਜਦਕਿ 150 ਤੋਂ ਵੱਧ ਲੋਕ ਜਖਮੀਂ ਹਨ। ਬੇਸ਼ੱਕ ਅੱਤਵਾਦੀ ਸੰਗਠਨ ਇਨ੍ਹਾਂ ਧਮਾਕਿਆ ਦੀ ਜ਼ਿੰਮੇਵਾਰੀ ਲੈ ਚੁੱਕਾ ਹੈ ਪਰੰਤੂ ਤਾਲਿਬਾਨ ਇਨ੍ਹਾਂ ਧਮਾਕਿਆਂ ਲਈ ਅਮਰੀਕਾ ਨੂੰ ਜ਼ਿੰਮੇਵਾਰ ਠਹਿਰਾ ਰਿਹਾ ਹੈ। ਵੀਰਵਾਰ ਨੂੰ ਹਾਮਿਦ ਕਰਜ਼ਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਇਕੱਠੇ ਹੋਏ ਲੋਕਾਂ ਉੱਪਰ ਆਤਮਘਾਤੀ ਹਮਲਾਵਰਾਂ ਨੇ ਹਮਲਾ ਕੀਤਾ ਸੀ। ਇਨ੍ਹਾਂ ਹਮਲਿਆ ਵਿਚ 13 ਅਮਰੀਕੀ ਸੈਨਿਕ ਵੀ ਮਾਰੇ ਗਏ ਹਨ ਤੇ ਅਮਰੀਕੀ ਰਾਸ਼ਟਰਪਤੀ ਜੌ ਬਾਈਡੇਨ ਜ਼ਿੰਮੇਵਾਰ ਲੋਕਾਂ ਨੂੰ ਚੁਣ ਚੁਣ ਕੇ ਮਾਰਨ ਦੀ ਗੱਲ ਕਹਿ ਚੁੱਕੇ ਹਨ।