ਗੁਰਦਾਸ ਮਾਨ ‘ਤੇ ਦਰਜ ਪਰਚਾ ਰੱਦ ਕਰਵਾਵਾਂਗੇ – ਰਾਜਾ ਵੜਿੰਗ

ਗਿੱਦੜਬਾਹਾ, 27 ਅਗਸਤ – ਨਕੋਦਰ ਦੇ ਇੱਕ ਡੇਰੇ ਵਿਖੇ ਪ੍ਰੋਗਰਾਮ ਦੌਰਾਨ ਗੁਰਦਾਸ ਮਾਨ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਪ੍ਰਤੀ ਕੀਤੀ ਗਈ ਟਿੱਪਣੀ ਦੇ ਰੋਸ ਵਜੋਂ ਸਿੱਖ ਭਾਈਚਾਰੇ ਵੱਲੋਂ ਕੀਤੇ ਪ੍ਰਦਰਸ਼ਨ ਤੋਂ ਬਾਅਦ ਜਲੰਧਰ ਦਿਹਾਤ ਪੁਲਿਸ ਵੱਲੋਂ ਗੁਰਦਾਸ ਮਾਨ ਖਿਲਾਫ ਥਾਣਾ ਨਕੋਦਰ ਵਿਖੇ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆਂ ਹੈ। ਇਸ ਮਾਮਲੇ ਵਿਚ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਗੁਰਦਾਸ ਮਾਨ ਦੇ ਹੱਕ ਵਿਚ ਨਿੱਤਰ ਆਏ ਹਨ। ਉਨ੍ਹਾਂ ਕਿਹਾ ਉਹ ਗੁਰਦਾਸ ਮਾਨ ‘ਤੇ ਦਰਜ ਪਰਚਾ ਰੱਦ ਕਰਵਾਉਣਗੇ ਤੇ ਇਸ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ ਪੰਜਾਬ ਨੂੰ ਮਿਲਣਗੇ।

Leave a Reply

Your email address will not be published. Required fields are marked *