ਫਗਵਾੜਾ, 28 ਅਗਸਤ – ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਪੰਜਾਬ ਐਗਰੋ ਦੇ ਚੈਅਰਮੇਨ ਜੁਗਿੰਦਰ ਸਿੰਘ ਮਾਨ ਦੇ ਬੇਟੇ ਹਰਨੂਰ ਸਿੰਘ ਮਾਨ (ਹਰਜੀ ਮਾਨ) ਨੂੰ ਪਾਰਟੀ ਹਾਈਕਮਾਂਡ ਨੇ ਵੱਡੀ ਜਿੰਮੇਵਾਰੀ ਦਿੰਦਿਆਂ ਇੰਡੀਅਨ ਯੂਥ ਕਾਂਗਰਸ ਦਾ ਕਾਰਜਕਾਰੀ ਜਿਲ੍ਹਾ ਪ੍ਰਧਾਨ ਕਪੂਰਥਲਾ ਨਿਯੁਕਤ ਕੀਤਾ ਹੈ। ਹਰਨੂਰ ਸਿੰਘ ਮਾਨ ਦੀ ਮਿਲੀ ਇਸ ਵੱਡੀ ਜ਼ਿੰਮੇਵਾਰੀ ਤੋਂ ਬਾਅਦ ਜਿੱਥੇ ਮਾਨ ਸਮਰਥਕਾ ਵਿੱਚ ਖੁਸ਼ੀ ਦਾ ਆਲਮ ਹੈ ਉਥੇ ਹੀ ਹਰਨੂਰ ਸਿੰਘ ਮਾਨ ਨੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋ ਧੰਨਵਾਦ ਕਰਦਿਆ ਵਿਸ਼ਵਾਸ਼ ਦਿਵਾਇਆ ਕਿ ਜੋ ਜ਼ਿੰਮੇਵਾਰੀ ਉਨ੍ਹਾ ਨੂੰ ਮਿਲੀ ਹੈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।