ਨਵੀਂ ਦਿੱਲੀ, 28 ਅਗਸਤ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 46,579 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਦਕਿ 509 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ 32,801 ਮਾਮਲੇ ਅਤੇ 179 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਕੋਰੋਨਾ ਦੇ ਕੁੱਲ 3,26,49,947 ਮਾਮਲੇ ਹੋ ਚੁੱਕੇ ਹਨ, 3,18,52,802 ਠੀਕ ਹੋ ਚੁੱਕੇ ਹਨ, 3,59,775 ਐਕਟਿਵ ਮਾਮਲੇ ਹਨ, 4,37,370 ਮੌਤਾਂ ਹੋ ਚੁੱਕੀਆਂ ਹਨ ਤੇ 62,29,89,134 ਵੈਕਸੀਨੇਸ਼ਨ ਹੋ ਚੁੱਕੀ ਹੈ।