ਨਵੀਂ ਦਿੱਲੀ 28 ਅਗਸਤ – ਪੰਜਾਬੀ ਗਾਇਕ ਤੇ ਕਲਾਕਾਰ ਯੋ ਯੋ ਹਨੀ ਸਿੰਘ ਨੇ ਆਪਣੀ ਪਤਨੀ ਨਾਲ ਮਾਰਕੁੱਟ ਦੇ ਮਾਮਲੇ ‘ਚ ਅਦਾਲਤ ‘ਚ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਹੈ। ਹਨੀ ਸਿੰਘ ਦੇ ਵਕੀਲ ਨੇ ਅਦਾਲਤ ‘ਚ ਕਿਹਾ ਕਿ ਹਨੀ ਸਿੰਘ ਦੀ ਸਿਹਤ ਠੀਕ ਨਹੀਂ ਹੈ। ਇਸ ਲਈ ਉਸ ਨੂੰ ਨਿੱਜੀ ਪੇਸ਼ੀ ਤੋਂ ਛੋਟ ਦੇਣੀ ਚਾਹੀਦੀ ਹੈ। ਇਸ ਦੇ ਨਾਲ ਹੀ ਹਨੀ ਸਿੰਘ ਨੇ ਅਦਾਲਤ ਨੂੰ ਵਿਸ਼ਵਾਸ਼ ਦਿਵਾਇਆ ਹੈ ਕਿ ਸੁਣਵਾਈ ਦੀ ਅਗਲੀ ਤਾਰੀਖ ਨੂੰ ਉਹ ਪੇਸ਼ ਹੋਣਗੇ। ਦਰਅਸਲ ਬੀਤੇ ਦਿਨੀਂ ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾੜਾ ਨੇ ਹਨੀ ਸਿੰਘ ਉੱਪਰ ਘਰੇਲੂ ਹਿੰਸਾ ਦਾ ਮਾਮਲਾ ਦਰਜ ਕਰਵਾਉਂਦੇ ਹੋਏ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ 10 ਕਰੋੜ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਸੀ। ਹਨੀ ਸਿੰਘ ਖਿਲਾਫ ਧੋਖਾਧੜੀ ਦੇ ਦੋਸ਼ ਲਗਾਉਂਦੇ ਹੋਏ ਸ਼ਾਲਿਨੀ ਤਲਵਾੜ ਨੇ ਪਟੀਸ਼ਨ ਵਿਚ ਕਿਹਾ ਸੀ ਕਿ ਹਨੀ ਸਿੰਘ ਦੇ ਕਈ ਔਰਤਾਂ ਨਾਲ ਨਾਜਾਇਜ਼ ਸਬੰਧ ਸਨ।ਜੋ ਕਿ ਉਸ ਨਾਲ ਕਈ ਵਾਰ ਕੁੱਟਮਾਰ ਵੀ ਕੀਤੀ ਸੀ।