ਕਰਨਾਲ, 28 ਅਗਸਤ – ਕਰਨਾਲ ਵਿਖੇ ਪੰਚਾਇਤੀ ਚੋਣਾਂ ਦੀ ਰਣਨੀਤੀ ਤੈਅ ਕਰਨ ਬਾਰੇ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਜਿਸ ਲਈ ਮੁੱਖ ਮੰਤਰੀ ਮਨੋਹਰ ਲਾਲ ਦੇ ਨਾਲ ਰਾਜ ਦੇ ਸਾਰੇ ਸੰਸਦ ਮੈਂਬਰ, ਵਿਧਾਇਕ ਅਤੇ ਪਾਰਟੀ ਦੇ ਹੋਰ ਨੇਤਾ ਪਹੁੰਚੇ ਸਨ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ਉੱਪਰ ਪੁਲਿਸ ਨੇ ਲਾਠੀਚਾਰਜ ਕਰਦੇ ਹੋਏ ਕਿਸਾਨਾਂ ਨੂੰ ਖਦੇੜ ਦਿੱਤਾ। ਇਸ ਲਾਠੀਚਾਰਜ ਵਿਚ ਕਈ ਕਿਸਾਨ ਜਖਮੀਂ ਹੋਏ ਹਨ। ਕਿਸਾਨਾਂ ਉੱਪਰ ਹੋਏ ਲਾਠੀਚਾਰਜ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਕਿ ਸ਼ਾਮ 5 ਵਜੇ ਤੱਕ ਕਿਸਾਨ ਟੋਲ ਪਲਾਜ਼ਿਆਂ ਸਮੇਤ ਜਿੱਥੇ ਵੀ ਇਕੱਠੇ ਹੋ ਸਕਦੇ ਹਨ, ਹਾਈਵੇ ਉੱਪਰ ਜਾਮ ਲਗਾ ਦੇਣ। ਓਧਰ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਪੂਰੇ ਹਰਿਆਣੇ ਵਿਚ ਸੜਕਾਂ ਜਾਮ ਕਰਨ ਦਾ ਸੱਦਾ ਦਿੱਤਾ ਹੈ, ਜਿਸ ਪਿੱਛੋਂ ਵੱਡੀ ਗਿਣਤੀ ਵਿਚ ਕਿਸਾਨ ਸੜਕਾਂ ‘ਤੇ ਉਤਰ ਆਏ ਹਨ। ਹਾਲਾਤ ਲਗਾਤਾਰ ਖਰਾਬ ਹੁੰਦੇ ਜਾ ਰਹੇ ਹਨ।