ਚੰਡੀਗੜ੍ਹ, 29 ਅਗਸਤ – 2022 ਵਿਚ ਪੰਜਾਬ ਅੰਦਰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 3 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਦੱਸਿਆ ਕਿ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਸਿਕੰਦਰ ਸਿੰਘ ਮਲੂਕਾ, ਹਲਕਾ ਬਠਿੰਡਾ ਦਿਹਾਤੀ ਤੋਂ ਪ੍ਰਕਾਸ਼ ਸਿੰਘ ਭੱਟੀ ਅਤੇ ਹਲਕਾ ਭੁੱਚੋਂ ਤੋਂ ਦਰਸ਼ਨ ਸਿੰਘ ਕੋਟਫੱਤਾ ਅਕਾਲੀ ਉਮੀਦਵਾਰ ਹੋਣਗੇ।ਇਸ ਐਲਾਨ ਤੋਂ ਕੁੱਝ ਸਮੇਂ ਬਾਅਦ ਹੀ ਸਿਕੰਦਰ ਸਿੰਘ ਮਲੂਕਾ ਨੇ ਰਾਮਪੁਰਾ ਫੂਲ ਹਲਕੇ ਤੋਂ ਚੋਣ ਨਾ ਲੜਨ ਦਾ ਐਲਾਨ ਕਰ ਦਿੱਤਾ।ਉਨ੍ਹਾਂ ਪਾਰਟੀ ਹਾਈਕਮਾਨ ਪਾਸੋਂ ਰਾਮਪੁਰਾ ਫੂਲ ਵਿਧਾਨ ਸਭਾ ਟਿਕਟ ਆਪਣੇ ਬੇਟੇ ਗੁਰਪ੍ਰੀਤ ਸਿੰਘ ਮਲੂਕਾ ਨੂੰ ਦੇਣ ਦੀ ਮੰਗ ਕੀਤੀ।