ਕਰਨਾਲ, 30 ਅਗਸਤ – ਹਰਿਆਣਾ ਪੁਲਿਸ ਵੱਲੋਂ ਬੀਤੇ ਦਿਨੀਂ ਕਿਸਾਨਾਂ ਉੱਪਰ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਅਗਲੀ ਰਣਨੀਤੀ ਤੈਅ ਕਰਨ ਲਈ ਕਰਨਾਲ ਦੇ ਘਰੌਂਡਾ ‘ਚ ਕਿਸਾਨਾਂ ਦੀ ਮਹਾਂਪੰਚਾਇਤ ਸ਼ੁਰੂ ਹੋ ਗਈ ਹੈ। ਇਸ ਮਹਾਂਪੰਚਾਇਤ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਰ ਪਾਰ ਦੀ ਲੜਾਈ ਦਾ ਐਲਾਨ ਕੀਤਾ ਜਾਵੇਗਾ। ਇੱਥੇ ਦੱਸ ਦਈਏ ਕਿ ਹਰਿਆਣਾ ਪੁਲਿਸ ਨੇ ਹਰਿਆਣਾ ‘ਚ ਜਾਮ ਲਗਾਉਣ ਤੇ ਪੁਲਿਸ ਉੱਪਰ ਹਮਲਾ ਕਰਨ ਨੂੰ ਲੈ ਕੇ 800 ਤੋਂ ਵੱਧ ਕਿਸਾਨਾਂ ਉੱਪਰ ਮਾਮਲਾ ਦਰਜ ਕੀਤਾ ਹੈ।