ਚੰਡੀਗੜ੍ਹ, 30 ਅਗਸਤ – ਕਰਨਾਲ ਵਿਖੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉੱਪਰ ਕੀਤੇ ਲਾਠੀਚਾਰਜ ‘ਤੇ ਬੋਲਦਿਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕਿਸੇ ਨੂੰ ਸਾਡੇ ਪ੍ਰੋਗਰਾਮ ਦੇ ਵਿਰੋਧ ਦਾ ਅਧਿਕਾਰ ਨਹੀਂ।ਅੰਦੋਲਨਕਾਰੀ ਕਿਸਾਨਾਂ ਨੇ ਸ਼ਾਂਤੀਪੂਰਵਕ ਅੰਦੋਲਨ ਦੀ ਗੱਲ ਕਹੀ ਸੀ।ਐੱਸ.ਡੀ.ਐਮ ਦੀ ਵੀਡੀਓ ਉੱਪਰ ਉਨ੍ਹਾਂ ਕਿਹਾ ਕਿ ਕਿਸੇ ਅਧਿਕਾਰੀ ਨੂੰ ਅਜਿਹੇ ਸ਼ਬਦ ਨਹੀਂ ਬੋਲਣੇ ਚਾਹੀਦੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰਿਆਣਾ ‘ਚ ਕਿਸਾਨਾਂ ਦੇ ਪ੍ਰਦਰਸ਼ਨ ਪਿੱਛੇ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਾ ਹੱਥ ਹੈ, ਜਿਸ ਲਈ ਉਨ੍ਹਾਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਦਾ ਮੂੰਹ ਮਿੱਠਾ ਕਰਵਾਉਣ ਦਾ ਹਵਾਲਾ ਦਿੱਤਾ।