ਚੰਡੀਗੜ੍ਹ, 31 ਅਗਸਤ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕੈਪਟਨ ਸਰਕਾਰ ਨੇ ਬਜ਼ੁਰਗਾਂ ਨੂੰ ਸੌਗਾਤ ਦਿੱਤੀ ਹੈ।ਹੁਣ 27 ਲੱਖ ਬਜ਼ੁਰਗ, ਵਿਧਵਾ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗ ਲਾਭਪਾਤਰੀਆਂ ਨੂੰ ਮਹੀਨਾਵਾਰ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰ ਦਿੱਤੀ ਗਈ ਹੈ। ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ‘ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ’ ਦੀ ਸ਼ੁਰੂਆਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਬਜ਼ੁਰਗਾਂ ਨੂੰ ਵਧੀ ਹੋਈ ਪੈਨਸ਼ਨ ਦੇ ਚੇੱਕ ਵੀ ਵੰਡੇ। ਇਸ ਦੇ ਨਾਲ ਹੀ ਉਨ੍ਹਾਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਦਿੰਦਿਆ ਕਿਹਾ ਕਿ ਬੇਅੰਤ ਸਿੰਘ ਨੇ ਪੰਜਾਬ ਦੀ ਅਮਨ ਅਤੇ ਸ਼ਾਤੀ ਲਈ ਕੁਰਬਾਨੀ ਦਿੱਤੀ ਹੈ।