ਕਪੂਰਥਲਾ, 31 ਅਗਸਤ – ਕਪੂਰਥਲਾ ਪੁਲਿਸ ਦੇ ਸੀ.ਆਈ.ਏ ਸਟਾਫ ਨੇ ਜੇਲ੍ਹਾਂ ਵਿਚ ਬੰਦ ਗੈਂਗਸਟਰਾਂ ਵੱਲੋਂ ਚਲਾਏ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕਰਦੇ ਹੋਏ 2 ਸਮਗਲਰਾਂ ਨੂੰ 20 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 100 ਕਰੋੜ ਰੁਪਏ ਬਣਦੀ ਹੈ। ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਹਿਚਾਣ ਬਲਵਿੰਦਰ ਸਿੰਘ ਵਾਸੀ ਸਾਰੰਗਵਾਲ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਪੀਟਰ ਮਸੀਹ ਬਸਤੀ ਦਾਨਿਸ਼ਮੰਦਾਂ ਜਲੰਧਰ ਵਜੋ ਹੋਈ ਹੈ।ਇਸ ਸਬੰਧੀ ਐੱਸ.ਐੱਸ.ਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਹ ਹੈਰੋਇਨ ਜੇਲ੍ਹ ਵਿਚ ਬੰਦ ਇੱਕ ਗੈਂਗਸਟਰ ਵੱਲੋਂ ਮੰਗਵਾਈ ਗਈ ਸੀ ਜੋ ਕਿ ਸ੍ਰੀਨਗਰ ਤੋਂ ਟਰੱਕ ਰਾਹੀ ਲਿਆਂਦੀ ਗਈ ਸੀ।ਪੁਲਿਸ ਨੇ ਕੁੱਲ 4 ਵਿਅਕਤੀਆਂ ਨੂੰ ਇਸ ਮਾਮਲੇ ਵਿਚ ਨਾਮਜਦ ਕੀਤਾ ਹੈ ਜਦਕਿ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।