ਨਵੀਂ ਦਿੱਲੀ, 2 ਸਤੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 47,092 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 35,181 ਠੀਕ ਹੋਏ ਹਨ ਤੇ 509 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 32,803 ਨਵੇਂ ਮਾਮਲੇ ਤੇ 173 ਮੌਤਾਂ ਦਰਜ ਕੀਤੀਆਂ ਗਈਆਂ ਹਨ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ 3,28,57,937 ਮਾਮਲੇ, 3,89,583 ਐਕਟਿਵ ਮਾਮਲੇ, ਠੀਕ ਹੋਣ ਵਾਲਿਆਂ ਦੀ ਗਿਣਤੀ 3,20,28,825, ਕੁੱਲ ਮੌਤਾਂ ਦੀ ਗਿਣਤੀ 4,39,529 ਅਤੇ 66,30,37,334 ਵੈਕਸੀਨੇਸ਼ਨ ਹੋ ਚੁੱਕੀ ਹੈ।