ਮੋਗਾ, 2 ਸਤੰਬਰ – ਵਿਧਾਨ ਸਭਾ ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਬਰਜਿੰਦਰ ਸਿੰਘ ਮੱਖਣ ਬਰਾੜ 2022 ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਹੋਣਗੇ। ਇਹ ਐਲਾਨ ਆਪਣੀ 100 ਦਿਨਾਂ ਪੰਜਾਬ ਫੇਰੀ ਦੌਰਾਨ ਮੋਗਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ।