ਨਵੀਂ ਦਿੱਲੀ, 26 ਅਪ੍ਰੈਲ – ਹੁਣ ਦਿੱਲੀ ‘ਚ 18 ਸਾਲ ਤੋਂ ਉੱਪਰ ਉਮਰ ਵਾਲਿਆਂ ਦੇ ਕੋਰੋਨਾ ਵੈਕਸੀਨ ਫ੍ਰੀ ਲੱਗੇਗਾ।ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਇਹ ਫੈਸਲਾ ਦਿੱਲੀ ਸਰਕਾਰ ਨੇ ਕੀਤਾ ਹੈ।ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 1.34 ਕਰੋੜ ਕੋਰੋਨਾ ਵੈਕਸੀਨ ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਤੇ ਜਲਦ ਤੋਂ ਜਲਦ ਕੋਰੋਨਾ ਵੈਕਸੀਨ ਖਰੀਦ ਕੇ ਲੋਕਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ।