ਚੰਡੀਗੜ੍ਹ, 2 ਸਤੰਬਰ – ਪੰਜਾਬ ਕਾਂਗਰਸ ‘ਚ ਚੱਲ ਰਿਹਾ ਕਾਟੋ ਕਲੇਸ਼ ਖਤਮ ਹੋਣ ਦਾ ਨਾਂਅ ਨਹੀਂ ਲੈ ਰਿਹਾ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਹਮੇਸ਼ਾ ਕਹਿੰਦੇ ਆਏ ਹਨ ਕਿ ਕਾਂਗਰਸ ‘ਚ ਸਭ ਕੁੱਝ ਠੀਕ ਹੈ। ਪਰ ਅੱਜ ਚੰਡੀਗੜ੍ਹ ਤੋਂ ਜਾਣ ਸਮੇਂ ਉਨ੍ਹਾਂ ਨੇ ਵੀ ਵੱਡੀ ਗੱਲ ਕਹਿ ਦਿੱਤੀ ਕਿ ਪੰਜਾਬ ਕਾਂਗਰਸ ‘ਚ ਸਭ ਕੁੱਝ ਠੀਕ ਨਹੀਂ ਚੱਲ ਰਿਹਾ, ਪਰ ਅਸੀਂ ਇਸ ਵੱਲ ਧਿਆਨ ਜਰੂਰ ਦੇ ਰਹੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਨੂੰ ਇਹ ਖਬਰ ਪੜ ਕੇ ਬਹੁਤ ਹੈਰਾਨੀ ਹੋਈ ਕਿ ਮੇਰੀ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਮੀਟਿੰਗ ਦੌਰਾਨ ਪੰਜਾਬ ਕੈਬਨਿਟ ‘ਚ ਫੇਰਬਦਲ ਨੂੰ ਲੈ ਕੇ ਚਰਚਾ ਹੋਈ ਹੈ ਜਦਕਿ ਅਜਿਹਾ ਕੁੱਝ ਨਹੀਂ ਹੋਇਆ ਹੈ।